ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਹੁਣ ਚਰਚਾ ਹੈ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ (5 ਜੁਲਾਈ) ਨੂੰ ਸਹੁੰ ਚੁੱਕ ਸਕਦੇ ਹਨ।
2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਸ਼ੀਦ ਵੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਸਹੁੰ ਚੁੱਕਣਗੇ। ਅਜਿਹੇ 'ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਉਦੋਂ ਹੀ ਸਹੁੰ ਚੁੱਕਣਗੇ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।