ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :
ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ 'ਤੇ ਥੱਪੜ ਮਾਰਨ ਵਾਲੀ ਮਹਿਲਾ CISF ਜਵਾਨ ਦੀ ਬੈਂਗਲੁਰੂ ਬਦਲੀ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪਰ ਹੁਣ ਉਸ ਨੂੰ ਬਹਾਲ ਕਰਨ ਅਤੇ ਉਸ ਨੂੰ ਤੁਰੰਤ ਪ੍ਰਭਾਵ ਨਾਲ ਬੈਂਗਲੁਰੂ ਹਵਾਈ ਅੱਡੇ 'ਤੇ ਜੁਆਇਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਮਾਮਲੇ 'ਚ ਉਸ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ। ਪੁਲਿਸ ਨੇ ਇਹ ਕਾਰਵਾਈ ਆਈਪੀਸੀ ਦੀ ਧਾਰਾ 323 (ਹਮਲਾ) ਅਤੇ 341 (ਰਸਤਾ ਰੋਕਣ) ਦੇ ਤਹਿਤ ਕੀਤੀ ਸੀ। ਪਰ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ।01:56 PM