ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਊਰੋ :
ਟੋਕੀਓ ਵਿੱਚ ਹੋ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਪੰਜਾਬ ਦਾ ਮਨਪ੍ਰੀਤ ਸਿੰਘ ਕਰੇਗਾ। ਮਨਪ੍ਰੀਤ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਮਿੱਠਾਪੁਰ ਦਾ ਜੰਮਪਾਲ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਓਲੰਪਿਕ ਖੇਡਾਂ ਲਈ ਮੇਰੀਆਂ ਸ਼ੁਭਕਾਮਨਾਵਾਂ ਮਨਪ੍ਰੀਤ ਤੇ ਉਨ੍ਹਾਂ ਦੀ ਟੀਮ ਮੈਂਬਰਾਂ ਨਾਲ ਹਨ ਤੇ ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਸਾਡੇ ਪੰਜਾਬ ਤੇ ਭਾਰਤ ਦਾ ਨਾਮ ਰੌਸ਼ਨ ਕਰੋਗੇ।