ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਊਰੋ :
ਕਿਸਾਨ ਅੰਦੋਲਨ ਦੇ ਵੱਡੇ ਆਗੂ ਰਾਕੇਸ਼ ਟਿਕੈਤ ਦੇ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਸੋਸ਼ਲ ਮੀਡੀਆ ਉਤੇ ਅਫਵਾਹ ਫੈਲ੍ਹ ਗਈ। ਸੋਸ਼ਲ ਮੀਡੀਆ ਉਤੇ ਕਿਹਾ ਗਿਆ ਕਿ ਰਿਕੇਸ਼ ਟਿਕੈਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਰਿਕੇਸ਼ ਟਿਕੈਤ ਨੇ ਕਿਸਾਨ ਮੋਰਚੇ ਦੇ ਸੋਸ਼ਲ ਮੀਡੀਆ ਪੇਜ ਉਤੇ ਖੁਦ ਜਾਣਕਾਰੀ ਦਿੱਤੀ ਕਿ ਇਹ ਝੂਠੀ ਅਫਵਾਹ ਫੈਲਾਈ ਜਾ ਰਹੀ ਹੈ।