ਚੰਡੀਗੜ੍ਹ : 28 ਜੂਨ (ਦੇਸ਼ ਕਲਿੱਕ ਬਿਓਰੋ)
ਪੰਜਾਬ ਦੇ ਸਰਕਾਰੀ ਡਾਕਟਰਾਂ 6ਵੇਂ ਪੇ ਕਮਿਸ਼ਨ ਦੇ ਵਿਰੋਧ ਵਿੱਚ 3 ਦਿਨ ਲਈ ਹਰ ਰੋਜ਼ ਦੋ ਘੰਟੇ ਹੜਤਾਲ ‘ਤੇ ਰਹਿਣਗੇ। ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਓ ਪੀ ਡੀਜ਼ ਬੰਦ ਰਹਿਣਗੀਆਂ।
ਡਾਕਟਰਾਂ ਦੇ ਇੱਕ ਵਕਤਾ ਨੇ ਦੱਸਿਆ ਕਿ ਕਈ ਵਾਰ ਸਿਹਤ ਮੰਤਰੀ ਪੰਜਾਬ ਦੇ ਧਿਆਨ ‘ਚ ਲਿਆਉਣ ਦੇ ਬਾਵਜੂਦ ਇਹ ਮਸਲਾ ਹੱਲ ਨਹੀਂ ਕੀਤਾ। ਡਾਕਟਰਾਂ ਨੂੰ ਹੋਰ ਸਹੂਲਤਾਂ ਦੇਣ ਦੀ ਬਜਾਏ ਪਹਿਲਾਂ ਲਾਗੂ ਭੱਤੇ ਵੀ ਸਰਕਾਰ ਨੇ ਖਤਮ ਕਰ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਕੱਚੇ ਡਾਕਟਰਾਂ ਨੂੰ ਪੱਕੇ ਕੀਤਾ ਜਾਵੇ, ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ।ਉਨ੍ਹਾਂ ਕਿਹਾ ਕਿ ਤਨਖਾਹਾਂ ਪਹਿਲਾਂ ਨਾਲੋਂ ਵੀ ਘਟਾ ਦਿੱਤੀਆਂ ਹਨ ਤੇ ਡਾਕਟਰਾਂ ਦੀਆਂ ਜੇਬਾਂ ਤੇ ਡਾਕਾ ਮਾਰਿਆ ਗਿਆ ਹੈ।
ਵਰਨਣਯੋਗ ਹੈ ਕਿ ਹੜਤਾਲੀ ਡਾਕਟਰਾਂ ਵੱਲੋਂ ਕੋਵਿਡ ਦੇ ਮਰੀਜ਼ਾਂ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾ ਰਹੀਆਂ ਹਨ।