Hindi English Sunday, 04 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਮਿਸ਼ਨ ਫ਼ਤਿਹ ਤਹਿਤ ਵਿਸ਼ੇਸ ਕੈਂਪਾਂ ਦੌਰਾਨ ਅੱਜ 3552 ਨਾਗਰਿਕਾਂ ਦਾ ਹੋਇਆ ਟੀਕਾਕਰਨ: ਡਿਪਟੀ ਕਮਿਸ਼ਨਰ

Updated on Wednesday, July 07, 2021 18:25 PM IST
 
ਮਾਨਸਾ, 7 ਜੁਲਾਈ (ਦੇਸ਼ ਕਲਿੱਕ ਬਿਓਰੋ)
 
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਵਿਸ਼ੇਸ ਟੀਕਾਕਰਨ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਅੱਜ ਜ਼ਿਲ੍ਹੇ ਦੇ ਚਾਰ ਸਿਹਤ ਬਲਾਕਾਂ ਵਿੱਚ ਆਯੋਜਿਤ ਟੀਕਾਕਰਨ ਕੈਂਪਾਂ ਦੌਰਾਨ 3552 ਵਿਅਕਤੀਆਂ ਦੁਆਰਾ ਟੀਕਾਕਰਨ ਕਰਵਾ ਕੇ ਮਿਸ਼ਨ ਫ਼ਤਿਹ ਤਹਿਤ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਪ੍ਰਸ਼ਾਸਨਿਕ ਪਹਿਲ ਪ੍ਰਤੀ ਉਤਸ਼ਾਹਜਨਕ ਹੁੰਗਾਰਾ ਦਿੱਤਾ ਗਿਆ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਲਗਾਏ ਗਏ ਮੈਗਾ ਕੈਂਪਾਂ ਦੌਰਾਨ ਕਰੀਬ 13 ਹਜ਼ਾਰ ਨਾਗਰਿਕਾਂ ਨੇ ਇੱਕ ਦਿਨ ਵਿੱਚ ਹੀ ਟੀਕਾਕਰਨ ਕਰਵਾ ਕੇ ਪ੍ਰਸ਼ਾਸਨਿਕ ਯਤਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਸੀ ਅਤੇ ਅਸੀਂ ਹੁਣ ਵੀ ਹਰੇਕ ਮਾਧਿਅਮ ਰਾਹੀਂ ਲੋਕਾਂ ਤੱਕ ਪਹੁੰਚ ਕਰਦੇ ਹੋਏ ਸਮੇਂ ਸਿਰ ਆਪਣਾ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਾਂ ਅਤੇ ਇਸ ਆਸ਼ੇ ਤਹਿਤ ਕਾਫ਼ੀ ਹੱਦ ਤੱਕ ਸਫ਼ਲ ਵੀ ਹੋਏ ਹਾਂ।
 
ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਮਾਨਸਾ ਨਿਵਾਸੀ ਪਹਿਲਾਂ ਨਾਲੋਂ ਵਧੇਰੇ ਜਾਗਰੂਕ ਹੋਏ ਹਨ ਅਤੇ ਹੁਣ ਖੁਦ ਬ ਖੁਦ ਪਿੰਡਾਂ ਤੇ ਸ਼ਹਿਰੀ ਹਿੱਸਿਆਂ ਵਿੱਚ ਲੱਗਣ ਵਾਲੇ ਟੀਕਾਕਰਨ ਕੈਂਪਾਂ ਦਾ ਲਾਭ ਉਠਾਉਣ ਲਈ ਪਹੁੰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਖੁਦ ਦੀ ਸਿਹਤ ਸੁਰੱਖਿਆ ਪ੍ਰਤੀ ਸੁਚੇਤ ਹੋਣਾ ਇੱਕ ਚੰਗਾ ਕਦਮ ਹੈ ਅਤੇ ਸਾਨੂੰ ਲਗਾਤਾਰ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕਰਦੇ ਰਹਿਣੇ ਚਾਹੀਦੇ ਹਨ ਕਿਉਂਕਿ ਹਾਲੇ ਅਸੀਂ ਕੋਰੋਨਾ ’ਤੇ ਪੂਰੀ ਤਰ੍ਹਾਂ ਫ਼ਤਿਹ ਨਹੀਂ ਪਾ ਸਕੇ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ ਅਤੇ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾ ਤੇ ਸਮਾਜਿਕ ਦੂਰੀ ਜਿਹੀਆਂ ਸਲਾਹਾਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾਣਾ ਚਾਹੀਦਾ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਅੱਜ ਦੇ ਕੈਂਪਾਂ ਨੂੰ ਵੀ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਦੱਸਿਆ ਕਿ ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਅਤੇ ਐਸ.ਡੀ.ਐਮ ਮਾਨਸਾ ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਹਰਪ੍ਰੀਤ ਸਿੰਘ, ਐਸ.ਡੀ.ਐਮ ਸਰਦੂਲਗੜ੍ਹ ਮਨੀਸ਼ਾ ਰਾਣਾ ਅਤੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਦੀ ਨਿਗਰਾਨੀ ਹੇਠ ਵੱਖ ਵੱਖ ਟੀਮਾਂ ਲਗਾਤਾਰ ਇਨ੍ਹਾਂ ਕੈਂਪਾਂ ਦੀ ਸਫ਼ਲਤਾ ਲਈ ਜੁਟੀਆਂ ਰਹੀਆਂ ਅਤੇ ਨਿਰਧਾਰਿਤ ਟੀਚੇ ਪ੍ਰਾਪਤ ਕੀਤੇ।

ਵੀਡੀਓ

ਹੋਰ
Have something to say? Post your comment
X