ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਊਰੋ :
ਪੰਜਾਬ ਵਿੱਚ 8 ਜੁਲਾਈ ਤੱਕ 623 ਬਲੈਕ ਫੰਗਸ ਦੇ ਮਰੀਜ਼ਾਂ ਦੀ ਰਿਪੋਰਟ ਹੋਈ ਹੈ। ਅੱਜ ਕੋਰੋਨਾ ਸਬੰਧੀ ਰਿਵਿਊ ਮੀਟਿੰਗ ਵਿੱਚ ਸਿਹਤ ਸਕੱਤਰ ਨੇ ਦੱਸਿਆ ਕਿ 623 ਕੇਸਾਂ ਵਿੱਚੋਂ 67 ਕੇਸ ਸੂਬੇ ਤੋਂ ਬਾਹਰਲੇ ਹਨ, 337 ਕੇਸ ਇਲਾਜ ਅਧੀਨ ਹੈ ਅਤੇ 154 ਨੂੰ ਛੁੱਟੀ ਮਿਲ ਗਈ ਹੈ, ਜਦੋਂ ਕਿ 51 ਮਰੀਜ਼ਾਂ ਦਾ ਦੇਹਾਂਤ ਹੋਇਆ। ਉਨ੍ਹਾਂ ਦੱਸਿਆ ਕਿ ਇਕ ਦਿਨ ਵਿੱਚ ਸਭ ਤੋਂ ਵੱਧ 34 ਕੇਸ 27 ਮਈ ਨੂੰ ਰਿਪੋਰਟ ਹੋਏ। ਜੁਲਾਈ ਦੇ ਪਹਿਲੇ ਹਫਤੇ ਰੋਜ਼ਾਨਾ ਆਉਣ ਵਾਲੇ ਕੇਸਾਂ ਦੀ ਔਸਤਨ 5 ਹੈ। ਮੁੱਖ ਮੰਤਰੀ ਨੇ ਬਲੈਕ ਫੰਗਸ ਜਿਸ ਦੇ ਕਿ 8 ਜੁਲਾਈ ਨੂੰ 623 ਮਰੀਜ਼ ਰਿਪੋਰਟ ਹੋਏ ਕੇਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਕਿ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਸਹਿਯੋਗ ਤੇ ਮਦਦ ਵਾਸਤੇ ਤਜਵੀਜ਼ ਤਿਆਰ ਕੀਤੀ ਜਾਵੇ।