ਚੰਡੀਗੜ੍ਹ: 10 ਜੁਲਾਈ (ਦੇਸ਼ ਕਲਿੱਕ ਬਿਓਰੋ)
ਹਰਿਆਣਾ ਸਰਕਾਰ ਨੇ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ ।
16 ਜੁਲਾਈ ਤੋਂ ਹਰਿਆਣਾ ਰਾਜ ਦੇ ਵਿਦਿਆਰਥੀਆਂ ਦੀ ਸਕੂਲਾਂ ਵਿੱਚ ਪੜ੍ਹਾਈ ਸ਼ੁਰੂ ਕੀਤੀ ਜਾਵੇਗੀ। ਪਹਿਲੇ ਦੌਰ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ 9ਵੀਂ ਤੋਂ 12ਵੀਂ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਬੁਲਾਇਆ ਜਾਵੇਗਾ। ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੀਆਂ ਕਲਾਸਾਂ 23 ਜੁਲਾਈ ਤੋਂ ਸ਼ੁਰੂ ਹੋਣਗੀਆਂ। (advt52)