ਕਾਹਨੂੰਵਾਨ (ਦੇਸ਼ ਕਲਿੱਕ ਬਿਓਰੋ))
ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਦੇ ਪਿੰਡ ਕੋਟ ਖਾਨ ਦੇ ਰਹਿਣ ਵਾਲੇ ਇੱਕ 30 ਸਾਲ ਨੌਜਵਾਨ ਦੀ ਸਾਈਪਰਸ ਵਿੱਚ ਸਮੁੰਦਰ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਰਮੇਸ਼ ਸਿੰਘ ਵਜੋਂ ਹੋਈ ਹੈ। ਮਨਦੀਪ ਸਿੰਘ 2018 ਵਿੱਚ ਰੁਜ਼ਗਾਰ ਲਈ ਸਾਈਪ੍ਰੈੱਸ ਗਿਆ ਸੀ।ਮਨਦੀਪ ਸਿੰਘ ਉੱਥੇ ਇਕ ਪੈਟਰੋਲ ਪੰਪ ’ਤੇ ਨੌਕਰੀ ਕਰਦਾ ਸੀ। ਸ਼ੁੱਕਰਵਾਰ ਸ਼ਾਮ ਨੂੰ ਉਹ ਆਪਣੇ ਸਾਥੀਆਂ ਸਮੇਤ ਇਕ ਬੀਚ ’ਤੇ ਨਹਾਉਣ ਗਿਆ ਸੀ, ਜਿੱਥੇ ਉਸ ਦੀ ਡੁੱਬ ਜਾਣ ਕਰਕੇ ਮੌਤ ਹੋ ਗਈ।
ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਮਨਦੀਪ ਵਿਆਹਿਆ ਹੋਇਆ ਸੀ ਅਤੇ ਉਸ ਦੀ ਇਕ ਤਿੰਨ ਸਾਲ ਦੀ ਧੀ ਹੈ। ਮ੍ਰਿਤਕ ਦੇ ਵਾਰਸਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਪਿੰਡ ਕੋਟ ਖਾਨ ਮੁਹੰਮਦ ਵਿਚ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ। ਮਨਦੀਪ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਸਹਾਰ ਪਾਈ ਜਾ ਰਹੀ ਹੈ