ਚੰਡੀਗੜ੍ਹ,30 ਮਾਰਚ :
ਕਰੋਨਾਵਾਇਰਸ ਪੀੜਿਤਾਂ ਲਈ ਪੰਜਾਬੀ ਗਾਇਕ ਵੀ ਅੱਗੇ ਆਉਣੇ ਸ਼ੁਰੂ ਹੋ ਗਏ ਹਨ। ਸੋਮਵਾਰ ਨੂੰ ਪੰਜਾਬੀ ਗਾਇਕ ਅਤੇ ਬਾਲੀਵੁੱਡ ਐਕਟਰ ਦਿਲਜੀਤ ਦੁਸਾਂਝ ਨੇ ਕਰੋਨਾਵਾਇਰਸ ਪੀੜਿਤਾਂ ਲਈ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਇਹ ਜਾਣਕਾਰੀ ਉਨ੍ਹਾਂ ਆਪਣੇ ਟਵੀਟਰ ਅਕਾਉਂਟ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਦਿੱਤੀ ਹੈ। ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਿੰਡ ਵਾਸੀਆਂ ਨੂੰ ਰਾਸ਼ਨ ਵੰਡਦਿਆਂ ਦੀ ਇੱਕ ਪੋਸਟ ਸ਼ੇਅਰ ਕੀਤੀ ਹੈ।
ਇਸਦੇ ਇਲਾਵਾ ਪੰਜਾਬੀ ਗਾਇਕ ਗਗਨ ਕੋਕਰੀ ਨੇ ਆਪਣੇ ਪਿੰਡ ਵਾਸੀਆਂ ਨੂੰ ਰਾਸ਼ਨ ਵੰਡਿਆ, ਜਿਸ ਦੀ ਵੀਡੀਓ ਉਨ੍ਹਾਂ ਨੇ ਸੋਸ਼ਲ ਅਕਾਊਂਟ 'ਤੇ ਪੋਸਟ ਕੀਤੀ ਹੈ। ਗਾਇਕ ਅਤੇ ਅਦਾਕਾਰ ਨਿੰਜਾ ਨੇ ਵੀ 'ਕੋਰੋਨਾ ਵਾਇਰਸ' ਦੀ ਮਾਰ ਝੱਲ ਰਹੇ ਗਰੀਬ ਲੋਕਾਂ ਨੂੰ ਰਾਸ਼ਨ ਤੇ ਜ਼ਰੂਰੀ ਵਸਤਾਂ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ।(ਹਿੰ.ਸ.)