ਦਿੱਲੀ : 26 ਜੁਲਾਈ, ਦੇਸ਼ ਕਲਿਕ ਬਿਊਰੋ :
ਦਿੱਲੀ ਪੁਲਿਸ ਨੇ ਅੱਜ ਟਰੈਕਟਰ ਮਾਰਚ ਕੱਢਣ ‘ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ।
ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ, ਯੂਥ ਕਾਂਗਰਸ ਦੇ ਮੁਖੀ ਸ੍ਰੀਨਿਵਾਸ ਬੀ ਵੀ ਅਤੇ ਕੁਝ ਪਾਰਟੀ ਵਰਕਰਾਂ ਨੂੰ ਸੀਆਰਪੀਸੀ ਦੀ ਧਾਰਾ 144 ਦੀ ਉਲੰਘਣਾ ਕਰਕੇ ਟਰੈਕਟਰ ਮਾਰਚ ਕੱਢਣ ਲਈ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।