ਬਾਬਾ ਬਕਾਲਾ ਸਾਹਿਬ :
ਕੈਨੇਡਾ ਤੋਂ ਵਪਾਸ ਆਏ ਇਕ ਨੌਜਵਾਨ ਦਾ ਬੀਤੇ ਦੇਰ ਰਾਤ ਪਿੰਡ ਨੌਰੰਗਪੁਰ ਵਿਚ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ 24 ਸਾਲਾ ਸੁਖਮਨਦੀਪ ਸਿੰਘ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਤੋਂ ਉਚੇਰੀ ਸਿੱਖਿਆ ਕਰਕੇ 6 ਮਹਿਨੇ ਪਹਿਲਾਂ ਵਾਪਸ ਆਇਆ ਸੀ।
ਬੀਤੇ ਕੱਲ੍ਹ ਰਾਤ ਨੂੰ ਉਹ ਪਿੰਡ ਗਗਵੈਵਾਲ ਤੋਂ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਘਰ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਉਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਰ ਦਿੱਤੀਆਂ। ਜਿਸ ਨਾਲ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿਚ ਨੌਜਵਾਨ ਆਪਣੇ ਘਰ ਦਾਖਲ ਹੋਇਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖ਼ਲ ਕਰਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ ਪੀ (ਅਪਰੇਸ਼ਨ) ਸੁਰਿੰਦਰ ਸਿੰਘ, ਡੀ ਐੱਸ ਪੀ ਬਾਬਾ ਬਕਾਲਾ ਹਰਕਿਸ਼ਨ ਸਿੰਘ ਅਤੇ ਕਿਰਨਦੀਪ ਸਿੰਘ ਥਾਣਾ ਮੁਖੀ ਬਿਆਸ ਘਟਨਾ ਸਥਾਨ 'ਤੇ ਪਹੁੰਚ ਗਏ। ਪੁਲਿਸ ਨੇ ਇਸ ਮਾਮਲੇ ਸੰਬੰਧੀ ਕੇਸ ਦਰਜ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ।