ਨਵੀਂ ਦਿੱਲੀ /3ਅਗਸਤ/ਦੇਸ਼ ਕਲਿਕ ਬਿਊਰੋ:
ਰੈਪਰ ਅਤੇ ਗਾਇਕ ਹਨੀ ਸਿੰਘ ਯਾਨੀ ਹਰਦੇਸ਼ ਸਿੰਘ ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਦਾ ਕੇਸ ਕੀਤਾ ਹੈ। ਹਨੀ ਸਿੰਘ ਦੀ ਪਤਨੀ ਨੇ ਇਹ ਕੇਸ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਕੀਤਾ ਹੈ। ਸ਼ਾਲਿਨੀ ਨੇ ਆਪਣੇ ਪਤੀ 'ਤੇ ਸਰੀਰਕ ਅਤੇ ਮਾਨਸਿਕ ਹਿੰਸਾ ਦਾ ਦੋਸ਼ ਲਗਾਇਆ ਹੈ। ਸ਼ਾਲਿਨੀ ਨੇ ਅੱਜ ਅਦਾਲਤ ਵਿੱਚ ਆਪਣਾ ਕੇਸ ਦਾਇਰ ਕੀਤਾ ਹੈ। ਅਦਾਲਤ ਨੇ ਹਨੀ ਸਿੰਘ ਨੂੰ 28 ਅਗਸਤ ਤੱਕ ਆਪਣਾ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।
ਜ਼ਿਕਰਯੋਗ ਕਿ ਹਨੀ ਸਿੰਘ ਅਤੇ ਸ਼ਾਲਿਨੀ ਦਾ ਵਿਆਹ 2011 ਵਿੱਚ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਹੋਇਆ ਸੀ। ਪਤਨੀ ਵੱਲੋਂ ਦਾਇਰ ਕੀਤੇ ਕੇਸ ਵਿੱਚ ਕਿਹਾ ਗਿਆ ਹੈ ਕਿ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਮਾਨਸਿਕ ਤੌਰ 'ਤੇ ਵੀ ਪਰੇਸ਼ਾਨ ਕੀਤਾ ਜਾ ਰਿਹਾ ਹੈ। ਹਨੀ ਸਿੰਘ ਦੀ ਪਤਨੀ ਸ਼ਾਲਿਨੀ ਵਲੋਂ ਤਿੰਨ ਵਕੀਲ ਅਦਾਲਤ ਵਿੱਚ ਪੇਸ਼ ਹੋਏ।