ਟੋਕੀਓ: 4ਅਗਸਤ, ਦੇਸ਼ ਕਲਿੱਕ ਬਿਊਰੋ:
ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੈਵਲਿਨ ਥ੍ਰੋ ਈਵੈਂਟ ਵਿੱਚ ਉਸਨੇ ਪਹਿਲੀ ਹੀ ਕੋਸ਼ਿਸ਼ ਵਿੱਚ ਨੇਜ਼ਾ 86.65 ਮੀਟਰ ਸੁੱਟਿਆ ।ਇਸ ਨਾਲ ਉਹ ਫਾਈਨਲ ਲਈ ਕੁਆਲੀਫਾਈ ਕਰ ਗਿਆ।
ਫਾਈਨਲ ਵਿੱਚ ਸਿੱਧਾ ਪ੍ਰਵੇਸ਼ ਕਰਨ ਲਈ 83.50 ਮੀਟਰ ਦੇ ਥਰੋਅ ਦੀ ਲੋੜ ਹੁੰਦੀ ਹੈ।
ਨੀਰਜ ਹੁਣ 7 ਅਗਸਤ ਨੂੰ ਹੋਣ ਵਾਲੇ ਫਾਈਨਲ ਮੈਚ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗਾ।
ਨੀਰਜ ਦਾ ਹੁਣ ਤੱਕ ਦਾ ਖੇਡ ਸਫਰ ਸ਼ਾਨਦਾਰ ਰਿਹਾ ਹੈ। ਉਸਨੇ 2016 ਵਿੱਚ ਅੰਡਰ 20 ਵਰਲਡ ਰਿਕਾਰਡ ਬਣਾਇਆ।
ਇਸ ਤੋਂ ਇਲਾਵਾ 2018 ਦੀਆਂ ਏਸ਼ੀਆਈ ਖੇਡਾਂ ਅਤੇ ਰਾਸ਼ਟਰ ਮੰਡਲ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤਿਆ ।