ਨਵੀਂ ਦਿੱਲੀ : 6 ਅਗਸਤ, ਦੇਸ਼ ਕਲਿੱਕ ਬਿਊਰੋ:
ਦਿੱਲੀ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਵੱਡੀ ਸਫਲਤਾ ਹੱਥ ਲੱਗੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਅੱਜ ਵੱਡੀ ਮਾਤਰਾ ‘ਚ ਹੀਰੋਇਨ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਦਿੱਲੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 48 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਫੜੇ ਗਏ ਨਸ਼ਾ ਤਸਕਰਾਂ ਕੋਲੋਂ ਪੁਲਿਸ ਪੁੱਛ-ਗਿੱਛ ਕਰ ਰਹੀ ਹੈ ਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।