Hindi English Saturday, 03 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਪੰਜਾਬ ਸਰਕਾਰ ਵੱਲੋਂ 8.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ

Updated on Sunday, August 08, 2021 17:32 PM IST

‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਆਨਲਾਈਨ ਅਪਲਾਈ ਕਰਨ ਲਈ ਕਿਸਾਨਾਂ ਵਾਸਤੇ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ

‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਸਿਹਤ ਬੀਮਾ ਸਕੀਮ ਲਈ ਯੋਗ ਹੋਣਗੇ-ਲਾਲ ਸਿੰਘ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇ ਜਾਣਗੇ।

ਕਿਸਾਨਾਂ ਨੂੰ ਇਸ ਸਕੀਮ ਲਈ ਸੁਖਾਲੇ ਢੰਗ ਨਾਲ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਦੇ ਹੋਏ ਪੰਜਾਬ ਮੰਡੀ ਬੋਰਡ ਨੇ ਇਸ ਸਾਲ ਤੋਂ ਪਹਿਲੀ ਵਾਰ ਕਿਸਾਨਾਂ ਲਈ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਹੁਣ ਕਿਸਾਨਾਂ ਨੂੰ ਇਸ ਸਕੀਮ ਲਈ ਅਪਲਾਈ ਕਰਨ ਵਾਸਤੇ ਪਹਿਲਾਂ ਵਾਂਗ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਸਹੂਲਤ ਦਾ ਲਾਭ ਲੈਣ ਦੇ ਇਛੁੱਕ ਕਿਸਾਨ ਮੰਡੀ ਬੋਰਡ ਦੇ ਪੋਰਟਲ https://emandikaran-pb.in ਉਪਰ ਸਬੰਧਤ ਦਸਤਾਵੇਜ਼ ਅਪਲੋਡ ਕਰਕੇ ਸੌਖਿਆਂ ਹੀ ਅਪਲਾਈ ਕਰ ਸਕਦੇ ਹਨ।

ਅੱਜ ਇੱਥੇ ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਸਾਰੇ ਕਿਸਾਨਾਂ ਦੀ ਸਮੁੱਚੀ ਬੀਮਾ ਰਾਸ਼ੀ ਦਾ ਭੁਗਤਾਨ ਮੰਡੀ ਬੋਰਡ ਵੱਲੋਂ ਅਦਾ ਕੀਤਾ ਜਾਵੇਗਾ ਅਤੇ ਇਹ ਕਿਸਾਨ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਾਰੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 20 ਅਗਸਤ, 2021 ਤੋਂ ਸਿਹਤ ਸੁਵਿਧਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।

ਚੇਅਰਮੈਨ ਨੇ ਅੱਗੇ ਦੱਸਿਆ ਕਿ ਬੀਤੇ ਸਾਲ 5.01 ਲੱਖ ਕਿਸਾਨਾਂ ਨੂੰ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਦੇ ਆਧਾਰ ਉਤੇ ਸਿਹਤ ਬੀਮਾ ਸਕੀਮ ਹੇਠ ਲਿਆਂਦਾ ਗਿਆ ਸੀ। ਇਸ ਵਾਰ ਕਿਸਾਨਾਂ ਦੀ ਗਿਣਤੀ ਲਗਪਗ 8.5 ਲੱਖ ਹੈ ਜਿਨ੍ਹਾਂ ਵਿਚ 7.91 ਲੱਖ ਕਿਸਾਨ ‘ਜੇ’ ਫਾਰਮ ਨਾਲ ਮੰਡੀ ਬੋਰਡ ਕੋਲ ਰਜਿਸਟਰਡ ਹਨ ਜਦਕਿ 55000 ਗੰਨਾ ਉਤਪਾਦਕ ਹਨ।

ਲਾਲ ਸਿੰਘ ਨੇ ਅੱਗੇ ਦੱਸਿਆ ਕਿ ਬੀਤੇ ਸਾਲ ‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਰਜਿਸਟਰਡ ਹੋਏ ਇਨ੍ਹਾਂ 5.01 ਲੱਖ ਕਿਸਾਨਾਂ ਨੂੰ ਪੋਰਟਲ ਉਤੇ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ ਕਿਉਂ ਜੋ ਉਨ੍ਹਾਂ ਨੂੰ ਪਹਿਲੇ ਦਸਤਾਵੇਜ਼ਾਂ ਦੇ ਆਧਾਰ ਉਤੇ ਅਗਲੇ ਸਾਲ ਲਈ ਸਿਹਤ ਸੁਵਿਧਾਵਾਂ ਦਾ ਲਾਭ ਮਿਲੇਗਾ ਜਦਕਿ ਬਾਕੀ ਲਗਪਗ 3.5 ਲੱਖ ਕਿਸਾਨ ਅਤੇ ਗੰਨਾ ਉਤਪਾਦਕ ਜੋ ਇਕ ਅਕਤੂਬਰ, 2020 ਤੋਂ ਬਾਅਦ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਜੋਂ ਰਜਿਸਟਰਡ ਹੋਏ ਹਨ, ਨੂੰ ਸਿਹਤ ਬੀਮਾ ਸਕੀਮ ਲਈ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ।

ਲਾਲ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਨੂੰ ਵੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਇਸ ਨਗਦੀ ਰਹਿਤ ਇਲਾਜ ਦਾ ਲਾਭ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਪੈਣ ਉਤੇ ਕਿਸਾਨਾਂ ਦੀ ਮਦਦ ਕੀਤੀ ਜਾਵੇ।

ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਯੋਗ ਕਿਸਾਨ ਬੋਰਡ ਦੇ ਪੋਰਟਲ ਉਤੇ ਅਪਲਾਈ ਕਰ ਸਕਦੇ ਹਨ ਤਾਂ ਕਿ ਉਹ ਇਸ ਸਾਲ 20 ਅਗਸਤ ਤੋਂ ਸੂਚੀਬੱਧ ਹਸਪਤਾਲਾਂ ਤੋਂ ਨਗਦੀ ਰਹਿਤ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈਣ ਦੇ ਹੱਕਦਾਰ ਬਣ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਪਰਿਵਾਰ ਦਾ ਮੁਖੀ ਤੋਂ ਇਲਾਵਾ ਪਤੀ/ਪਤਨੀ, ਪਿਤਾ/ਮਾਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਇਸ ਸਕੀਮ ਹੇਠ ਯੋਗ ਮੰਨੇ ਜਾਣਗੇ। ਇਸ ਸਕੀਮ ਬਾਰੇ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਜਾਂ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਹਾਸਲ ਕੀਤੀ ਜਾ ਸਕਦੀ ਹੈ।

ਇਹ ਕਿਸਾਨ ਸਿਹਤ ਬੀਮਾ ਸਕੀਮ ਹੇਠ ਇਲਾਜ ਲਈ 642 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਤੱਕ ਪਹੁੰਚ ਕਰ ਸਕਦੇ ਹਨ ਜਿੱਥੇ ਇਨ੍ਹਾਂ ਨੂੰ ਦਿਲ ਦਾ ਅਪ੍ਰੇਸ਼ਨ, ਕੈਂਸਰ ਦਾ ਇਲਾਜ, ਜੋੜ ਬਦਲਾਉਣੇ ਅਤੇ ਦੁਰਘਟਨਾ ਦੇ ਕੇਸਾਂ ਵਰਗੇ ਵੱਡੇ ਸਰਜੀਕਲ ਇਲਾਜ ਸਮੇਤ 1579 ਬਿਮਾਰੀਆਂ ਲਈ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਹਾਸਲ ਹੋਵੇਗੀ।

ਵੀਡੀਓ

ਹੋਰ
Have something to say? Post your comment
X