ਨਵੀਂ ਦਿੱਲੀ : 9 ਅਗਸਤ, ਦੇਸ਼ ਕਲਿੱਕ ਬਿਓਰੋ
ਟੈਲੀਵਿਜ਼ਨ ਅਦਾਕਾਰ ਅਨੁਪਮ ਸ਼ਿਆਮ ਦਾ 63 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
2020 ਵਿੱਚ ਉਨ੍ਹਾਂ ਨੂੰ ਆਈ ਸੀ ਯੂ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਡਾਇਲਿਸਿਜ ‘ਤੇ ਚੱਲ ਰਹੇ ਸਨ। ਅਦਾਕਾਰ ਐਸ਼ੋਸ਼ੀਏਸ਼ਨ ਵੱਲੋਂ ਉਨ੍ਹਾਂ ਦੀ ਆਰਥਿਕ ਮਦਦ ਲਈ ਅਪੀਲ ਕੀਤੀ ਗਈ ਸੀ। ਯੂ ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਨੇ 20 ਲੱਖ ਦੀ ਮਦਦ ਦਾ ਐਲਾਨ ਕੀਤਾ ਸੀ ਅਤੇ ਬਲੀਵੁੱਡ ਐਕਟਰ ਸੋਨੂ ਸੂਦ ਵੀ ਮਦਦ ਲਈ ਅੱਗੇ ਆਏ ਸਨ।