ਮੋਹਾਲੀ : 9 ਅਗਸਤ, ਦੇਸ਼ ਕਲਿੱਕ ਬਿਓਰੋ
ਸਾਵਣ ਦਾ ਮਹੀਨਾ ਔਰਤਾਂ ਲਈ ਇੱਕ ਵੱਖਰੀ ਖੁਸ਼ੀ ਲੈ ਕੇ ਆਉਂਦਾ ਹੈ। ਥਾਂ ਥਾਂ ਕੁੜੀਆਂ ਇਕੱਠੀਆਂ ਹੋ ਕੇ ਤੀਜ ਮਨਾ ਕੇ ਆਪਣੀ ਖੁਸ਼ੀ ਦਾ ਇਜਹਾਰ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫੇਜ ਤਿੰਨ ਬੀ ਟੂ ਦੀ ਵੁਮੈਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਤੀਜ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪਤਨੀ ਵੱਲੋਂ ਕੀਤਾ ਗਿਆ।(MOREPIC2)
ਇਸ ਦੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਤੀਜ ਦੇ ਪ੍ਰੋਗਰਾਮ ਦੀ ਤਿਆਰੀ ਵਿੱਚ ਮੁਹੱਲੇ ਦੀਆਂ ਸਾਰੀਆਂ ਹੀ ਬੀਬੀਆਂ ਨੇ ਵਧ ਚੜ੍ਹ ਕੇ ਹਿੱਸਾ ਪਾਇਆ ਗਿਆ।
ਤੀਜ ਦੇ ਇਸ ਪ੍ਰੋਗਰਾਮ ਵਿੱਚ ਮਿਸ ਤੀਜ ਦਾ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਮਿਸਜ ਗਿੱਲ ਨੂੰ ਮਿਸ ਤੀਜ ਦਾ ਖਿਤਾਬ ਮਿਲਿਆ।(MOREPIC1)
ਅੰਤ ਵਿਚ ਸਾਰਿਆਂ ਨੇ ਢੋਲ ਦੀ ਤਾਲ ‘ਤੇ ਨੱਚ ਨੱਚ ਕੇ ਧਮਾਲਾਂ ਪਾਈਆਂ।