ਚੰਡੀਗੜ੍ਹ:12ਅਗਸਤ 2021,ਦੇਸ਼ ਕਲਿਕ ਬਿਊਰੋ:
ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਰਾਕੇਸ਼ ਟਿਕੈਤ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹੰਸਾਲੀ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨਾ ਕੋਈ ਅਪਰਾਧ ਨਹੀਂ ਬਲਕਿ ਸਿਵਲ ਸੁਸਾਇਟੀ ਦੀ ਜਾਗਰੂਕਤਾ ਦਾ ਸਬੂਤ ਹੈ।
ਟਿਕੈਤ ਨੇ ਅੱਗੇ ਕਿਹਾ ਕਿ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਅਨਿਲ ਵਿਜ ਨੂੰ ਕਾਲੇ ਝੰਡੇ ਦਿਖਾਉਣ ਦੇ ਲਈ 200 ਤੋਂ ਵੱਧ ਕਿਸਾਨਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ ਜੋ ਕਿ ਬਹੁਤ ਮੰਦਭਾਗੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਕਿਸਾਨਾਂ ਨੂੰ ਰਿਹਾਅ ਕਰੇ ਨਹੀਂ ਤਾਂ ਕਿਸਾਨ ਸੰਘਰਸ਼ ਦਾ ਰਸਤਾ ਅਖਤਿਆਰ ਕਰਨਗੇ।