Hindi English Tuesday, 25 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਕਤੀਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ: ਅਰੁਨਾ ਚੌਧਰੀ

Updated on Friday, August 13, 2021 18:52 PM IST
 
ਦੀਨਾਨਗਰ ਵਿਖੇ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’ ਮਨਾਇਆ ਗਿਆ
 
ਚੰਡੀਗੜ੍ਹ /ਗੁਰਦਾਸਪੁਰ, 13 ਅਗਸਤ 2021, ਦੇਸ਼ ਕਲਿੱਕ ਬਿਓਰੋ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਹ ਅੱਜ ਦੀਨਾਨਗਰ ਵਿਖੇ ਮਨਾਏ ਗਏ ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।(MOREPIC1)
ਇਸ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਵਾਲਾ ਤਿਉਹਾਰ ਹੈ ਅਤੇ ਇਹ ਦਿਨ ਔਰਤਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਰੱਖਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਗਏ ਹਨ ਅਤੇ ਇਸ ਤੋਂ ਪਹਿਲਾਂ ਧੀਆਂ ਦੀ ਲੋਹੜੀ ਵੀ ਮਨਾਈ ਗਈ ਸੀ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਸਰਟੀਫਿਕੇਟ ਨਵਜੰਮੀਆਂ ਧੀਆਂ ਨੂੰ ਦਿੱਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫੀਸਦ ਰਾਖਵਾਂਕਰਨ, ਸਥਾਨਕ ਅਤੇ ਪੰਚਾਇਤੀ ਚੋਣਾਂ ਵਿੱਚ 50 ਫੀਸਦ ਰਾਖਵਾਂਕਰਨ, ਔਰਤਾਂ ਲਈ ਮੁਫਤ ਬੱਸ ਸਹੂਲਤ, ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਵਿੱਤੀ ਮਦਦ, ਬੁਢਾਪਾ, ਵਿਧਵਾ ਪੈਨਸ਼ਨ ਦੁੱਗਣੀ ਕੀਤੀ ਗਈ ਅਤੇ ਆਸ਼ਰਿਤ ਵਿੱਤੀ ਸਹਾਇਤਾ ਵਿਚ ਵਾਧਾ ਕੀਤਾ ਗਿਆ ਹੈ। 
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਮਹੀਨੇ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।
ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਪੁਲ ਉਜਵਲ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਅਗਵਾਈ ਹੇਠ ਵਿਭਾਗ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਔਰਤਾਂ ਦੇ ਮਾਣ-ਸਨਮਾਨ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀਨਾਨਗਰ ਵਿਖੇ ਕਰਵਾਏ ਗਏ ‘ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਤਹਿਤ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ ਸਬੰਧੀ ਔਰਤਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲੜੀਵਾਰ ਸਮਾਗਮ ਕਰਵਾਏ ਜਾਣਗੇ, ਜਿਸ ਦੀ ਅੱਜ ਦੀਨਾਨਗਰ ਤੋਂ ਸ਼ੁਰੂਆਤ ਕੀਤੀ ਗਈ ਹੈ।(MOREPIC2)
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਸਮਾਗਮ ਵਿੱਚ ਪਹੁੰਚਣ ਉਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਖ-ਵੱਖ ਸਟਾਲਾਂ ਵਿੱਚ ਜਾ ਕੇ ਘਰੇਲੂ ਖਾਣੇ ਦਾ ਆਨੰਦ ਵੀ ਮਾਣਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਤੇ ਸਮਾਗਮ ਦੀ ਸਮਾਪਤੀ ਗਿੱਧੇ ਨਾਲ ਹੋਈ, ਜਿਸ ਵਿੱਚ ਸਾਰਿਆਂ ਨੇ ਹਿੱਸਾ ਲਿਆ।
ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚੌਧਰੀ, ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਸ੍ਰੀਮਤੀ ਸਰਬਜੀਤ ਕੌਰ ਪਾਹੜਾ ਧਰਮ ਪਤਨੀ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀਮਤੀ ਸ਼ਾਹਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਰਨੀਤ ਕੌਰ ਭਾਟੀਆ ਧਰਮ ਪਤਨੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਇਨਾਇਤ ਐਸ.ਡੀ.ਐਮ. ਦੀਨਾਨਗਰ, ਅੰਮ੍ਰਿਤਬੀਰ ਕੌਰ ਵਾਲੀਆ ਵਾਈਸ ਚੇਅਰਪਰਸਨ ਮਹਿਲਾ ਕਮਿਸ਼ਨ, ਸ੍ਰੀਮਤੀ ਸਤਿੰਦਰ ਕੌਰ ਧਰਮ ਪਤਨੀ ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ, ਅਭਿਨਵ ਚੌਧਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਅੰਮ੍ਰਿਤਸਰ ਮਨਜਿੰਦਰ ਸਿੰਘ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X