ਲੁਧਿਆਣਾ/19 ਅਗਸਤ 2021, ਦੇਸ਼ ਕਲਿਕ ਬਿਊਰੋ :
ਲੁਧਿਆਣਾ ਸ਼ਹਿਰ ਵਿੱਚ ਸਵਾਈਨ ਫਲੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ।ਸਵਾਈਨ ਫਲੂ ਕਾਰਨ ਬੀਤੇ ਦਿਨ ਲੁਧਿਆਣਾ ਵਿਚ ਇਕ ਮਰੀਜ਼ ਦੀ ਮੌਤ ਵੀ ਹੋ ਗਈ ਹੈ।
ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ 15 ਅਗਸਤ ਨੂੰ ਇਕ ਔਰਤ ਨੂੰ ਜਿਸ ਦੀ ਸਿਹਤ ਖ਼ਰਾਬ ਸੀ, ਦੇ ਪਰਿਵਾਰਕ ਮੈਂਬਰਾਂ ਵਲੋਂ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਜਦੋਂ ਔਰਤ ਦੀ ਬਿਮਾਰੀ ਨਾਲ ਸਬੰਧਿਤ ਲੈਬ ਜਾਂਚ ਕਰਵਾਈ ਗਈ ਤਾਂ ਉਸ ਦੇ ਸਰੀਰ ਵਿਚ ਸਵਾਈਨ ਫਲੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ, ਗੁਆਂਢੀਆਂ ਅਤੇ ਸੰਪਰਕ ਵਿਚ ਆਏ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਰਹੇ ਹਨ, ਅਤੇ ਸੰਬੰਧਿਤ ਵਿਅਕਤੀਆਂ ਨੂੰ ਦਵਾਈ ਦਿੱਤੀ ਜਾ ਰਹੀ ਹੈ।