ਸੋਲਨ: 22ਅਗਸਤ 2021, ਦੇਸ਼ ਕਲਿਕ ਬਿਊਰੋ:
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਇੱਕ ਬੱਸ ਦੀ ਟੱਕਰ ਵਿੱਚ ਘੱਟੋ ਘੱਟ 35 ਲੋਕ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 11.30 ਵਜੇ ਦੇ ਕਰੀਬ ਜਾਬਲੀ-ਧਰਮਪੁਰ ਨੇੜੇ ਵਾਪਰੀ, ਜਦੋਂ ਤਿੰਨ ਵਿਅਕਤੀਆਂ ਨੂੰ ਲੈ ਕੇ ਜਾ ਰਹੇ ਟਰੱਕ ਨੇ 32 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਪਿਛਲੇ ਹਿੱਸੇ ਨੂੰ ਟੱਕਰ ਮਾਰ ਦਿੱਤੀ। ਚੰਡੀਗੜ੍ਹ ਜਾਣ ਵਾਲੀ ਬੱਸ ਅਤੇ ਟਰੱਕ ਕਾਲਕਾ ਵੱਲ ਨੂੰ ਜਾ ਰਹੇ ਸਨ।
ਰਾਹਤ ਅਤੇ ਪ੍ਰਬੰਧਨ ਅਧਿਕਾਰੀ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਦੋਵੇਂ ਵਾਹਨ ਪਲਟ ਗਏ।ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਧਰਮਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਹਾਦਸੇ ‘ਚ ਇਕ ਨਾਬਾਲਗ ਸਮੇਤ ਚਾਰ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਸੋਲਨ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।