ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਊਰੋ :
ਬੀਤੇ ਦਿਨੀਂ ਡੇਰਾ ਬਾਬਾ ਮੁਰਾਦ ਸ਼ਾਹ ਦੇ ਨਕੋਦਰ 'ਚ ਖ਼ਤਮ ਹੋਏ ਮੇਲੇ ਦੌਰਾਨ ਟਰੱਸਟ ਦੇ ਚੇਅਰਮੈਨ ਤੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੱਲੋਂ ਸਿੱਖ ਗੁਰੂ ਬਾਰੇ ਬੋਲਣ ਨੂੰ ਲੈ ਕੇ ਸੋਸ਼ਲ ਮੀਡੀਆ ਉਤੇ ਮੁਆਫੀ ਮੰਗੀ ਗਈ ਹੈ।
ਉਨ੍ਹਾਂ ਸਫਾਈ ਦਿੰਦਿਆਂ ਕਿਹਾ ਕਿ ਅਜਿਹੀ ਗਲਤੀ ਕਦੇ ਵੀ ਨਹੀਂ ਹੋ ਸਕਦੀ ਅਤੇ ਗੁਰੂ ਸਾਹਿਬਾਨ ਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਵੱਲੋਂ ਕਹੀ ਗਈ ਗੱਲ ਕਾਰਨ ਕਿਸੇ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮੁਆਫੀ ਮੰਗਦਾ ਹਾਂ।