ਚੰਡੀਗੜ੍ਹ, 12 ਅਪ੍ਰੈਲ :
ਇਕ ਪਾਸੇ ਜਿੱਥੇ ਦੇਸ਼ ਕੋਰੋਨਾ ਵਿਸ਼ਾਣੂ ਦੇ ਮਹਾਂਮਾਰੀ ਨਾਲ ਜੂਝ ਰਿਹਾ ਹੈ, ਉਥੇ ਦੂਜੇ ਪਾਸੇ ਨਿਹੰਗ ਸਿੱਖਾਂ ਦੁਆਰਾ ਪੰਜਾਬ ਪੁਲਿਸ 'ਤੇ ਕੀਤੇ ਗਏ ਵਹਿਸ਼ੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਦਾਕਾਰ ਸੋਨੂੰ ਸੂਦ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸੋਨੂੰ ਸੂਦ ਨੇ ਟਵੀਟ ਕੀਤਾ- ‘ਇੱਕ ਦੁਖਦਾਈ ਘਟਨਾ ਪੰਜਾਬ ਤੋਂ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬ ਪੁਲਿਸ‘ਤੇ ਤਾਲਾਬੰਦੀ ਦੌਰਾਨ ਇੱਕ ਸਮੂਹ ਨੇ ਹਮਲਾ ਕੀਤਾ ਹੈ, ਜਿਸ ਵਿੱਚ ਇੱਕ ਅਧਿਕਾਰੀ ਦਾ ਹੱਥ ਕੱਟ ਦਿੱਤਾ ਗਿਆ ਹੈ ਅਤੇ ਦੂਜਾ ਜ਼ਖਮੀ ਹੋ ਗਿਆ ਹੈ। ਇਨ੍ਹਾਂ ਹਮਲਾਵਰਾਂ ਨੂੰ ਸਖ਼ਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਦੂਜਿਆਂ ਲਈ ਚੇਤਾਵਨੀ ਹੋਵੇ।