Hindi English Saturday, 03 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਅਚਨਚੇਤ ਜਾਂਚ ਕਰਨ ਦੇ ਆਦੇਸ਼

Updated on Thursday, August 26, 2021 15:31 PM IST

 ਤੰਦਰੁਸਤ ਮਿਸ਼ਨ ਪੰਜਾਬ ਨੂੰ ਤਨਦੇਹੀ ਨਾਲ ਲਾਗੂ ਕਰਨ ਅਧਿਕਾਰੀ: ਉਪਕਾਰ ਸਿੰਘ

ਮਾਨਸਾ, 26 ਅਗਸਤ2021, ਦੇਸ਼ ਕਲਿੱਕ ਬਿਓਰੋ:
ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਕਰ ਕੋਈ ਵੀ ਵਿਕਰੇਤਾ ਨਿਯਮਾਂ ਦੀ ਉਲੰਘਣਾ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ ਸ. ਉਪਕਾਰ ਸਿੰਘ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੀਆਂ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਹੋਟਲਾਂ, ਢਾਬਿਆਂ, ਰੇਹੜੀਆਂ, ਦੁਕਾਨਾਂ ਆਦਿ ’ਤੇ ਲੋਕਾਂ ਨੂੰ ਪਰੋਸਿਆ ਜਾਣ ਵਾਲਾ ਭੋਜਨ ਅਤੇ ਖਾਣ ਪੀਣ ਦੇ ਹੋਰ ਸਮਾਨ ਦੀ ਸਮੇਂ ਸਮੇਂ ’ਤੇ ਅਚਨਚੇਤ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਏ ਜਾਣ ਅਤੇ ਨਮੂਨਾ ਫੇਲ੍ਹ ਪਾਏ ਜਾਣ ’ਤੇ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ. ਉਪਕਾਰ ਸਿੰਘ ਨੇ ਕਿਹਾ ਕਿ ਤੰਦਰੁਸਤ ਮਿਸ਼ਨ ਨਾਗਰਿਕਾਂ ਦੇ ਸਿਹਤਮੰਦ ਜੀਵਨ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮਿਸ਼ਨ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਤਿਓਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਜਿਹੀਆਂ ਕਾਰਵਾਈਆਂ ਹੋਰ ਵੀ ਵਧ ਜਾਂਦੀਆਂ ਹਨ ਅਤੇ ਜੇ ਹੁਣੇ ਤੋਂ ਹੀ ਵਿਭਾਗੀ ਪੱਧਰ ’ਤੇ ਸਖ਼ਤ ਚੌਕਸੀ ਰੱਖੀ ਜਾਵੇ ਤਾਂ ਮਾੜੇ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।
ਏ.ਡੀ.ਸੀ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਦੀ ਦਿਸ਼ਾ ਵਿੱਚ ਸਾਰਥਕ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅੱਗ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖੀ ਸਿਹਤ ਲਈ ਖ਼ਤਰਨਾਕ ਸਾਬਤ ਹੁੰਦਾ ਹੈ ਇਸ ਲਈ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਕਿਸਾਨਾਂ ਨੂੰ ਪੇ੍ਰਰਿਆ ਜਾਵੇ ਅਤੇ ਅਗਾਂਹਵਧੂ ਕਿਸਾਨਾਂ ਦੀ ਲਗਾਤਾਰ ਹੌਂਸਲਾ ਅਫ਼ਜਾਈ ਕੀਤੀ ਜਾਵੇ। ਉਨ੍ਹਾਂ ਨੇ ਬਾਗਬਾਨੀ ਵਿਭਾਗ, ਵਣ ਵਿਭਾਗ, ਯੁਵਕ ਸੇਵਾਵਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਡ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

(advt54)

ਵੀਡੀਓ

ਹੋਰ
Have something to say? Post your comment
X