ਕਰਨਾਲ/28ਅਗਸਤ/ਦੇਸ਼ ਕਲਿਕ ਬਿਊਰੋ:
ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਕੀਤੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਦ ਸਾਡੇ ਸਾਰੇ ਕਿਸਾਨ ਸਾਥੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਤੋਂ ਬਾਦ ਹੁਣ ਅਸੀਂ ਜਾਮ ਖੋਲ੍ਹਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦਾ ਅਗਲਾ ਫੈਸਲਾ ਕਰਨਾਲ ਵਿੱਚ 30 ਤਰੀਕ ਨੂੰ ਕਿਸਾਨ ਸੰਗਠਨਾਂ ਦੀ ਕਰਨਾਲ ਵਿਖੇ ਰੱਖੀ ਮੀਟਿੰਗ ਵਿੱਚ ਲਿਆ ਜਾਵੇਗਾ।
(MOREPIC1)
ਗੁਰਨਾਮ ਸਿੰਘ ਚੜੂਨੀ ਨੇ ਉਨ੍ਹਾਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਅੱਜ ਕਰਨਾਲ ਵਿਖੇ ਕਿਸਾਨਾਂ ‘ਤੇ ਹੋਏ ਲਾਠੀ-ਚਾਰਜ ਤੋਂ ਬਾਦ ਸੜਕਾਂ ਅਤੇ ਟੋਲ ਪਲਾਜੇ ਜਾਮ ਕੀਤੇ।