ਨਵੀਂ ਦਿੱਲੀ/31ਅਗਸਤ/ਦੇਸ਼ ਕਲਿਕ ਬਿਊਰੋ: ਟੋਕੀਓ ਪੈਰਾਲੰਪਿਕ ਵਿੱਚ ਭਾਰਤੀ ਨਿਸ਼ਾਨੇਬਾਜ਼ ਸਿੰਘਰਾਜ ਅਧਾਨਾ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਐਸਐਫ 1 ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਉਸ ਨੇ ਅੱਜ ਫਾਈਨਲ ਵਿੱਚ 216.8 ਦਾ ਸਕੋਰ ਕੀਤਾ। ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਦੂਜਾ ਤਮਗਾ ਹੈ। ਅਵਨੀ ਲੇਖਰਾ ਨੇ ਆਪਣੇ ਪਹਿਲੇ ਮਹਿਲਾ 10 ਮੀਟਰ ਰਾਈਫਲ ਐਸਐਸ 1 ਈਵੈਂਟ ਵਿੱਚ ਭਾਰਤ ਲਈ ਸੋਨ ਤਮਗਾ ਜਿੱਤਿਆ ਸੀ।
ਅਧਨਾ ਦੇ ਕਾਂਸੀ ਤਮਗੇ ਨਾਲ ਇਨ੍ਹਾਂ ਖੇਡਾਂ ਵਿੱਚ ਭਾਰਤ ਦਾ ਇਹ 8ਵਾਂ ਮੈਡਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਾਂਸੀ ਤਮਗਾ ਜਿੱਤਣ 'ਤੇ ਵਧਾਈ ਦਿੱਤੀ।
ਅਵਨੀ ਤੋਂ ਇਲਾਵਾ ਸੁਮਿਤ ਅੰਟਿਲ ਨੇ ਪੁਰਸ਼ਾਂ ਦੇ ਜੈਵਲਿਨ ਥਰੋ ਵਿੱਚ ਭਾਰਤ ਨੂੰ ਸੋਨ ਤਗਮਾ ਦਿਵਾਇਆ ਸੀ।
(advt54)