ਮੁੰਬਈ: 1 ਸਤੰਬਰ 2021, ਦੇਸ਼ ਕਲਿੱਕ ਬਿਓਰੋ
ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਕੁਝ ਮਹੀਨੇ ਪਹਿਲਾਂ ਦਿਹਾਂਤ ਹੋ ਗਿਆ ਸੀ। ਹੁਣ ਉਨ੍ਹਾਂ ਦੀ ਪਤਨੀ ਅਤੇ ਮਸ਼ਹੂਰ ਅਦਾਕਾਰਾ ਸਾਇਰਾ ਬਾਨੋ ਦੀ ਸਿਹਤ ਵਿਗੜ ਗਈ ਹੈ।
ਸਾਇਰਾ ਬਾਨੋ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਭਿਨੇਤਰੀ ਪਿਛਲੇ 3 ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਹੈ। ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਸਾਇਰਾ ਬਾਨੋ ਨੂੰ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਭੇਜ ਦਿੱਤਾ ਗਿਆ ਹੈ।
(advt54)