ਹਰਿਆਣਾ ਸਰਕਾਰ ਵੱਲੋਂ 6 ਤੇ 4 ਕਰੋੜ ਰੁਪਏ ਇਨਾਮ ਦਾ ਐਲਾਨ
ਟੋਕੀਓ/4ਸਤੰਬਰ/ਦੇਸ਼ ਕਲਿਕ ਬਿਊਰੋ:
ਪੀ 4 ਮਿਕਸਡ 50 ਮੀਟਰ ਪਿਸਟਲ ਐਸਐਚ 1 ਸ਼ੂਟਿੰਗ ਵਿੱਚ ਮਨੀਸ਼ ਨਰਵਾਲ ਨੇ ਸੋਨ ਤਗਮਾ ਜਿੱਤਿਆ ਅਤੇ ਸਿੰਘਰਾਜ ਨੇ ਚਾਂਦੀ ਦਾ ਤਗਮਾ ਜਿੱਤਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਸ਼ ਨਰਵਾਲ ਤੇ ਸਿੰਘਰਾਜ ਅਧਨਾ ਨੂੰ ਟੋਕੀਓ ਪੈਰਾਲੰਪਿਕਸ ਵਿੱਚ ਸੋਨੇ ਅਤੇ ਚਾਂਦੀ ਦਾ ਤਗਮਾ ਜਿੱਤਣ ‘ਤੇ ਵਧਾਈ ਦਿੱਤੀ ਹੈ। ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਉਨ੍ਹਾਂ ਦੀ ਇਸ ਉਪਲੱਬਧੀ ਤੋਂ ਖੁਸ਼ ਹੈ। ਦੋਵਾਂ ਨੂੰ ਵਧਾਈ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।
ਇਸੇ ਦੌਰਾਨ ਟੋਕੀਓ ਪੈਰਾਲੰਪਿਕਸ ਵਿੱਚ ਦੇਸ਼ ਦਾ ਨਾਂ ਰੁਸ਼ਨਾਉਣ ਵਾਲੇ ਖਿਡਾਰੀਆਂ ਨੂੰ ਹਰਿਆਣਾ ਸਰਕਾਰ ਨੇ ਸ਼ੂਟਿੰਗ ਪੀ 4 ਮਿਕਸਡ 50 ਮੀਟਰ ਪਿਸਟਲ ਐਸਐਚ 1 ਵਿੱਚ ਸੋਨ ਤਗਮਾ ਜੇਤੂ ਮਨੀਸ਼ ਨਰਵਾਲ ਲਈ 6 ਕਰੋੜ ਰੁਪਏ ਅਤੇ ਚਾਂਦੀ ਦਾ ਤਗਮਾ ਜੇਤੂ ਸਿੰਘਰਾਜ ਅਧਾਨਾ ਲਈ 4 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ।
(advt54)