ਚੰਡੀਗੜ੍ਹ: 6 ਸਤੰਬਰ 2021, ਦੇਸ਼ ਕਲਿੱਕ ਬਿਓਰੋ-
ਕੱਲ੍ਹ (7 ਸਤੰਬਰ) ਨੂੰ ਕਰਨਾਲ ਵਿੱਚ ਕਿਸਾਨਾਂ ਵੱਲੋਂ ਮਹਾਪੰਚਾਇਤ ਲਈ ਦਿੱਤੇ ਸੱਦੇ ਤੋਂ ਬਾਅਦ ਪ੍ਰਸ਼ਾਸਨ ਅੱਧੀ ਰਾਤ ਤੋਂ ਕਰਨਾਲ ਦੇ ਆਲੇ ਦੁਆਲੇ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਕਰ ਦਿੱਤੀਆਂ ਹਨ।
ਪਿਛਲੇ ਦਿਨੀਂ 28 ਅਗਸਤ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕਰਕੇ ਅੰਨ੍ਹਾਂ ਤਸ਼ੱਦਦ ਕੀਤਾ ਸੀ ਜਿਸ ਨਾਲ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ ਅਤੇ ਇੱਕ ਜ਼ਖਮੀ ਕਿਸਾਨ ਦੀ ਮੌਤ ਹੋ ਗਈ ਸੀ।
ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 7 ਸਤੰਬਰ ਦੀ ਮਹਾਂਪੰਚਾਇਤ ਦਾ ਸੱਦਾ ਦਿੱਤਾ ਹੋਇਆ ਹੈ।
ਕਿਸਾਨਾਂ ਦੇ ਵੱਡੇ ਇਕੱਠ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਜਨਤਕ ਇਕੱਠ ਨਾ ਕਰਨ ਦੀ ਪਾਬੰਦੀ ਲਗਾਉਂਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ ਇੱਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ।
(advt54)