ਕਰਨਾਲ/7ਸਤੰਬਰ/ਦੇਸ਼ ਕਲਿਕ ਬਿਊਰੋ:
ਹਰਿਆਣਾ ਦੇ ਕਰਨਾਲ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਅਸਫਲ ਰਹਿਣ ਤੋਂ ਬਾਅਦ ਕਿਸਾਨਾਂ ਨੇ ਜ਼ਿਲ੍ਹਾ ਸਕੱਤਰੇਤ ਦੇ ਬਾਹਰ ਡੇਰੇ ਲਾ ਲਏ ਹਨ। ਕਿਸਾਨ ਇੱਥੇ ਦਿੱਲੀ ਸਰਹੱਦ ਵਾਂਗ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਟੈਂਟ ਮੰਗਵਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਸਕੱਤਰੇਤ ਵੱਲ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਿਸਾਨ ਅੱਗੇ ਵਧਣ 'ਤੇ ਅੜੇ ਰਹੇ। ਇਸ ਤੋਂ ਬਾਅਦ ਪੁਲਿਸ ਨੇ ਰਾਕੇਸ਼ ਟਿਕੈਤ ਅਤੇ ਯੋਗਿੰਦਰ ਯਾਦਵ ਸਮੇਤ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ, ਕੁਝ ਦੇਰ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ।
ਸਕੱਤਰੇਤ ਦੇ ਮੁੱਖ ਗੇਟ 'ਤੇ ਪੁਲਿਸ ਅਤੇ ਅਰਧ ਸੈਨਿਕ ਬਲ ਮੌਜੂਦ ਹਨ। ਪੁਲਿਸ ਨੇ ਕਿਸਾਨਾਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਹਾਲਾਂਕਿ, ਇਸਦੇ ਬਾਅਦ ਵੀ, ਕਿਸਾਨ ਸਕੱਤਰੇਤ ਦੇ ਸਾਹਮਣੇ ਹੀ ਇਕੱਠੇ ਹੋਏ ਹਨ।ਕਿਸਾਨ ਆਗੂਆਂ ਨੇ ਸਕੱਤਰੇਤ ਦੇ ਬਾਹਰ ਹੀ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ
(advt54)