ਠਾਣੇ/12ਸਤੰਬਰ/ਦੇਸ਼ ਕਲਿਕ ਬਿਊਰੋ:
ਮਹਾਰਾਸ਼ਟਰ ਦੇ ਠਾਣੇ ਦੇ ਰਾਬੋਦੀ ਖੇਤਰ ਵਿੱਚ ਅੱਜ ਚਾਰ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਇਸ ਦੇ ਹੇਠ ਦੱਬਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਮਲਬੇ ਹੇਠ ਤਿੰਨ ਲੋਕ ਦਬੇ ਹੋਏ ਸਨ, ਜਿਨ੍ਹਾਂ ਨੂੰ ਫਾਇਰ ਬ੍ਰਿਗੇਡ ਅਤੇ ਠਾਣੇ ਡਿਜ਼ਾਸਟਰ ਰਿਸਪਾਂਸ ਫੋਰਸ (ਟੀਡੀਆਰਐਫ) ਦੀ ਟੀਮ ਨੇ ਬਚਾਇਆ। ਤਿੰਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ 2 ਨੇ ਦਮ ਤੋੜ ਦਿੱਤਾ।
(advt54)