Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਦਿੱਲੀ

More News

27 ਸਤੰਬਰ ਦੇ ਮੁਕੰਮਲ ਭਾਰਤ ਬੰਦ ਨੂੰ ਸਫਲ ਬਨਾਉਣ ਦੀਆਂ ਵੱਲੋਂ ਤਿਆਰੀਆਂ 'ਚ ਜੁਟ ਜਾਓ: ਬੁਰਜਗਿੱਲ

Updated on Friday, September 17, 2021 19:44 PM IST
 
ਦਲਜੀਤ ਕੌਰ ਭਵਾਨੀਗੜ੍ਹ
 
ਨਵੀਂ ਦਿੱਲੀ, 17 ਸਤੰਬਰ 2021: ਅੱਜ ਟਿੱਕਰੀ ਬਾਰਡਰ ਤੇ ਕਿਸਾਨ ਸੰਘਰਸ਼ ਮੋਰਚੇ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਲੁਧਿਆਣਾ ਅਤੇ ਬਰਨਾਲਾ ਜਿਲੇ ਦੇ ਸਾਰੇ ਬਲਾਕਾਂ ਦੀਆਂ ਪਿੰਡ ਇਕਾਈਆਂ ਦੇ ਅਹੁਦੇਦਾਰਾਂ ਦੀ ਵਧਵੀਂ ਮੀਟਿੰਗ ਖਾਲਸਾ ਏਡ ਦੇ ਦਫ਼ਤਰ 'ਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਅਤੇ ਦਰਸ਼ਨ ਸਿੰਘ ਉੱਗੋਕੇ ਦੀ ਪ੍ਰਧਾਨਗੀ ਹੇਠ ਹੋਈ। 
 
ਮੀਟਿੰਗ ਚ ਵਿਸੇਸ਼ ਤੌਰ ਤੇ ਇਸ ਸਮੇਂ ਪੰਹੁਚੇ ਜਥੇਬੰਦੀ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਮੁੱਖ ਵਕਤਾ ਵਜੋਂ ਕਿਸਾਨ ਵਰਕਰਾਂ ਨਾਲ ਕਿਸਾਨ ਸੰਘਰਸ਼ ਦੀ ਮੋਜੂਦਾ ਦਸ਼ਾ ਤੇ ਦਿਸ਼ਾ ਬਾਰੇ ਖੁੱਲਾ ਸੰਵਾਦ ਰਚਾਇਆ। ਇਸ ਸਮੇਂ ਸਭ ਤੋਂ ਪਹਿਲਾਂ ਹੁਣ ਤਕ ਕਿਸਾਨ ਸੰਘਰਸ਼ ਚ ਸ਼ਹੀਦ ਹੋ ਗਏ ਸਮੁੱਚੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਉਨਾਂ ਅਪਣੇ ਸੰਬੋਧਨ ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਚ ਸਾਲ ਭਰ ਦੇ ਇਸ ਸ਼ਾਨਾਮੱਤੇ ਸੰਘਰਸ਼ ਚ ਹਰ ਪਿੰਡ ਵਲੋਂ ਨਿਭਾਏ ਰੋਲ ਦੀ ਸ਼ਲਾਘਾ ਕਰਦਿਆਂ ਕਿਸਾਨ ਵਰਗ ਚ ਉਸਰੀ ਜਮਾਤੀ ਏਕਤਾ, ਇਤਫਾਕ ਤੇ ਮੁਹੱਬਤ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਦਾ ਸੱਦਾ ਦਿੱਤਾ। (MOREPIC1)
 
ਸ੍ਰ. ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਪੌਣੀ ਸਦੀ ਬਾਅਦ ਪੰਜਾਬੀਆਂ ਦੀ ਪਹਿਲਕਦਮੀ ਤੇ ਦੇਸ਼ ਭਰ ਚ ਮੋਜੂਦਾ ਲੁਟੇਰੇ ਸਾਮਰਾਜੀ ਕਾਰਪੋਰੇਟ ਪ੍ਰਬੰਧ ਦੀ ਖਸਲਤ ਤੋ ਲੋਕਾਂ ਨੂੰ ਜਾਣੂ ਕਰਾਉਣ ਚ ਕਾਮਯਾਬ ਹੋਏ ਹਾਂ। ਸਿਰਫ ਐਨਾ ਹੀ ਨਹੀਂ ਇਸ ਮਨੁੱਖ ਖਾਣੇ ਲੋਕ ਦੋਖੀ ਰਾਜਨੀਤਕ ਸਿਸਟਮ ਵਿਰੁੱਧ ਨਫਰਤ ਤਿੱਖੀ ਕਰਨ ਚ ਵੀ ਕਿਸਾਨ ਅੰਦੋਲਨ ਕਾਮਯਾਬ ਹੋਇਆ ਹੈ। ਐਨਾ ਹੀ ਨਹੀਂ ਦੂਨੀਆਂ ਭਰ ਦੇ ਇਨਸਾਫ ਪਸੰਦ ਲੋਕਾਂ ਦੀ ਆਸ ਦਾ ਕੇਂਦਰ ਇਕ ਲੁੱਟਰਹਿਤ ਸਮਾਜ ਦੀ ਸਿਰਜਣਾ ਦੀ ਉਮੀਦ ਨੂੰ ਪੈਂਦੇ ਬੂਰ ਵਜੋ ਇਕ ਨਵੇਂ ਉਭਾਰ ਦਾ ਮੁਨਾਰਾ ਵੀ ਇਹ ਅੰਦੋਲਨ ਬਣਿਆ ਹੈ। ਇਸ ਮਹਾਨ ਕਿਸਾਨ ਮਜ਼ਦੂਰ ਸੰਘਰਸ਼ ਦੀ ਸਭ ਤੋ ਵੱਡੀ ਪ੍ਰਾਪਤੀ ਇਹ ਹੈ ਕਿ ਅਸੀਂ ਪੰਜਾਬ ਸਮੇਤ ਕਈ ਸੂਬਿਆਂ ਚ ਟੌਲ ਪਲਾਜਿਆਂ, ਮਾਲਜ, ਰੇਲ ਪਾਰਕਾਂ ਸਮੇਤ ਦਿੱਲੀ ਬਾਰਡਰਾਂ ਤੇ ਸਾਲ ਭਰ ਤੋਂ ਕਾਬਜ ਹੋ ਕੇ ਬਰਾਬਰ ਦੀ ਮੁੱਢਲੀ ਸੱਤਾ ਖੜੀ ਕਰਕੇ ਭਾਜਪਾ ਹਕੂਮਤ ਨੂੰ ਅੰਦਰੋ ਪੂਰੀ ਤਰਾਂ ਹਿਲਾ ਕੇ ਰੱਖ ਦਿੱਤਾ ਹੈ। 
 
ਉਨਾਂ ਕਿਹਾ ਕਿ ਦੇਸ਼ ਭਰ ਦੇ ਸਰਕਾਰੀ ਅਦਾਰਿਆਂ ਦਾ ਸੌਦਾ ਕਰਕੇ ਮੁਲਕ ਨੂੰ ਇਕ ਵੇਰ ਫਿਰ ਗੁਲਾਮ ਕਰਨ ਦੇ ਰਾਹ ਤੁਰੀ ਭਾਜਪਾ ਦੀ ਫਿਰਕੂ ਫਾਸ਼ੀਵਾਦੀ ਹਕੂਮਤ ਦਾ ਫਸਤਾ ਵੱਢਣਾ ਤੇ ਦੇਸ਼ ਦੀ ਕਿਰਤੀ ਜਮਾਤ ਨੂੰ ਇਕਜੁੱਟ ਤੇ ਜਥੇਬੰਦ ਕਰਨਾ ਸਾਡਾ ਮੁੱਖ ਨਿਸ਼ਾਨਾ ਹੋਣਾ ਚਾਹੀਦਾ ਹੈ। ਸਾਮਰਾਜੀ ਸੰਸਥਾਵਾਂ ਦੇ ਸਰਗਨੇ ਅਮਰੀਕਾ ਦੀ ਅਗਵਾਈ ਚ ਸੰਸਾਰ ਭਰ ਦੇ ਹਵਸੀ ਕਾਰਪੋਰੇਟ ਦੂਨੀਆਂ ਭਰ ਦੀ ਧਨ ਦੌਲਤ ਅਪਣੇ ਕਬਜੇ ਚ ਕਰਨਾ ਚਾਹੁੰਦੇ ਹਨ। ਦੇਸ਼ ਦੀ ਸਨਅਤੀ ਪੈਦਾਵਾਰ ਅਤੇ ਸਰਕਾਰੀ ਅਦਾਰਿਆਂ ਤੇ ਕੰਟਰੋਲ ਸਥਾਪਤ ਕਰਨ ਤੋਂ ਬਾਅਦ ਹੁਣ ਖੇਤੀ ਸੈਕਟਰ ਚੋਂ ਵੱਡੇ ਮੁਨਾਫੇ ਬਟੋਰਨ ਲਈ ਇਹ ਖੇਤੀ ਦੇ ਕਾਲੇ ਕਨੂੰਨ ਲੈ ਕੇ ਆਏ ਹਨ। ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੇ ਲੱਖ ਔਕੜਾਂ ਦੇ ਬਾਵਜੂਦ ਇਸ ਇਤਿਹਾਸਕ ਸੰਘਰਸ਼ ਨੂੰ ਬੜੀ ਦਲੇਰੀ ਤੇ ਸੁਚੱਜਤਾ ਨਾਲ ਚਲਾਇਆ ਹੈ , ਇਸ ਸਿਆਣਪ ਤੇ ਹਿੰਮਤ ਨੂੰ ਹੋਰ ਮਜਬੂਤ ਕਰਨਾ ਇਸ ਅੰਦੋਲਨ ਦੀ ਅਣਸਰਦੀ ਲੋੜ ਹੈ। 
 
ਇਸ ਮੌਕੇ ਜੱਥੇਬੰਦੀ ਦੇ ਸਮੂਹ ਕਾਰਕੁੰਨਾਂ ਨੇ ਵੀ ਅਪਣੇ ਵਿਚਾਰ ਤੇ ਸੁਝਾਅ ਰਖੇ ਅਤੇ ਕਈ ਨੁਕਤਿਆਂ ਦੀ ਸ਼ੰਕਾਨਿਵਰਤੀ ਕੀਤੀ। ਸਮੂਹ ਵਰਕਰਾਂ ਨੇ ਜਿਥੇ ਦਿਲੀ ਸੰਘਰਸ਼ ਮੋਰਚਿਆਂ ਤੇ ਗਿਣਤੀ ਤੇ ਅਨੁਸਾਸ਼ਨ ਵਧਾਉਣ ਦਾ ਵਚਨ ਦਿੱਤਾ ਊਥੇ ਪਿੰਡਾਂ ਚ 27 ਸਿਤੰਬਰ ਦੇ ਭਾਰਤ ਬੰਦ ਦੀ ਸਫਲਤਾ ਲਈ ਪੂਰਾ ਤਾਣ ਲਾਉਣ ਦਾ ਵੀ ਫੈਸਲਾ ਕੀਤਾ। ਲੰਮੇ ਸੰਘਰਸ਼ ਦੀ ਸਫਲਤਾ ਲਈ ਨਵੇ ਪਿੰਡਾਂ ਚ ਇਕਾਈਆਂ ਖੜੀਆਂ ਕਰਨ, ਪਹਿਲੀਆਂ ਇਕਾਈਆਂ ਨੂੰ ਮਜਬੂਤ ਕਰਨ, ਭਰਾਤਰੀ ਜਥੇਬੰਦੀਆਂ ਨਾਲ ਆਪਸੀ ਸਤਿਕਾਰ ਤੇ ਨੇੜਤਾ ਵਧਾਉਣ ਦਾ ਵੀ ਫੈਸਲਾ ਕੀਤਾ ਗਿਆ। 
 
ਇਸ ਮੌਕੇ ਸੁਖਵਿੰਦਰ ਸਿੰਘ ਹੰਬੜਾ, ਜਗਤਾਰ ਦੇਹੜਕਾ, ਭੋਲਾ ਸਿੰਘ ਛੰਨਾਂ, ਕੁਲਵੰਤ ਸਿੰਘ ਭਦੌੜ, ਬਾਬੂ ਸਿੰਘ ਖੁੱਡੀਕਲਾਂ, ਸਰਬਜੀਤ ਸਿੰਘ ਧੂੜਕੋਟ, ਧਰਮ ਸਿੰਘ ਸੂਜਾਪੁਰ, ਤਾਰਾ ਸਿੰਘ ਅੱਚਰਵਾਲ, ਜਸਵਿੰਦਰ ਸਿੰਘ ਭਮਾਲ ਆਦਿ ਹਾਜ਼ਰ ਸਨ।
(advt52)

ਵੀਡੀਓ

ਹੋਰ
Have something to say? Post your comment
ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

: ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

X