ਨਵੀਂ ਦਿੱਲੀ/20ਸਤੰਬਰ/ਦੇਸ਼ ਕਲਿਕ ਬਿਊਰੋ:
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵ -ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਲੱਗੇ ਮੀ ਟੂ ਦੇ ਦੋਸ਼ਾਂ ਕਾਰਨ ਉਨ੍ਹਾਂ ਤੋਂ ਅਸਤੀਫਾ ਮੰਗਿਆ ਹੈ। ਦਰਅਸਲ, ਪੰਜਾਬ ਦੇ ਨਵੇਂ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਵਾਦਾਂ ਦਾ ਲੰਮਾ ਇਤਿਹਾਸ ਹੈ। ਸਾਲ 2018 ਵਿੱਚ ਚੰਨੀ ਉੱਤੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਦਾ ਦੋਸ਼ ਸੀ। ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਮੁਆਫੀ ਮੰਗਣ ਲਈ ਕਿਹਾ ਸੀ।
ਕੈਪਟਨ ਨੇ ਕਿਹਾ ਸੀ ਕਿ ਇਸ ਤੋਂ ਬਾਅਦ ਇਹ ਮਾਮਲਾ ਖਤਮ ਹੋ ਗਿਆ। ਹਾਲਾਂਕਿ, ਇਸ ਸਾਲ ਮਈ ਵਿੱਚ ਇਹ ਮਾਮਲਾ ਅਚਾਨਕ ਦੁਬਾਰਾ ਉੱਠਿਆ ਸੀ।ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਚੰਨੀ ਵਿਰੁੱਧ ਕੋਈ ਕਾਰਵਾਈ ਨਾ ਹੋਈ ਤਾਂ ਉਹ ਭੁੱਖ ਹੜਤਾਲ 'ਤੇ ਚਲੀ ਜਾਵੇਗੀ। ਹੁਣ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਪੁਰਾਣੇ ਵਿਵਾਦਤ ਮਾਮਲੇ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ।
(advt52)
(advt54)