ਨਵੀਂ ਦਿੱਲੀ/22ਸਤੰਬਰ/ਦੇਸ਼ ਕਲਿਕ ਬਿਊਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕਾ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ ਇਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਅਮਰੀਕਾ ਨਾਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦਾ ਮੌਕਾ ਹੋਵੇਗੀ। ਪੀਐਮ ਮੋਦੀ ਨੇ ਕਿਹਾ ਕਿ ਮੈਂ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਸੱਦੇ 'ਤੇ 22-25 ਸਤੰਬਰ ਤੱਕ ਅਮਰੀਕਾ ਦਾ ਦੌਰਾ ਕਰਾਂਗਾ। ਇਸ ਸਮੇਂ ਦੌਰਾਨ ਮੈਂ ਰਾਸ਼ਟਰਪਤੀ ਬਾਇਡਨ ਨਾਲ ਆਲਮੀ ਰਣਨੀਤਕ ਸਾਂਝੇਦਾਰੀ ਅਤੇ ਆਪਸੀ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ' ਤੇ ਵਿਚਾਰ ਸਾਂਝੇ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਮਿਲਣ ਦੀ ਉਮੀਦ ਕਰਦਾ ਹਾਂ,ਸਾਇੰਸ ਅਤੇ ਟੈਕਨਾਲੌਜੀ ਖੇਤਰ ਵਿੱਚ ਸਹਿਯੋਗ ਦੇ ਮੌਕਿਆਂ ਬਾਰੇ ਹੈਰਿਸ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਬਾਇਡਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਕਵਾਡ ਲੀਡਰਜ਼ ਸੰਮੇਲਨ ਵਿੱਚ ਸ਼ਾਮਲ ਹੋਵਾਂਗਾ। ਉਨ੍ਹਾਂ ਕਿਹਾ ਕਿ ਮੈਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੌਰਿਸਨ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸੁਗਾ ਨਾਲ ਵੀ ਮੁਲਾਕਾਤ ਕਰਾਂਗਾ। ਇਸ ਦੌਰਾਨ, ਇਨ੍ਹਾਂ ਦੇਸ਼ਾਂ ਨਾਲ ਮਜ਼ਬੂਤ ਦੁਵੱਲੇ ਸਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਸਹਿਯੋਗ ਨੂੰ ਲੈ ਕੇ ਗੱਲਬਾਤ ਹੋਵੇਗੀ।(advt52)