ਸੋਨੀਆ ਗਾਂਧੀ ਤੋਂ ਕੀਤੀ ਜ਼ਿੰਮੇਵਾਰਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ
ਨਵੀਂ ਦਿੱਲੀ/30ਸਤੰਬਰ/ਦੇਸ਼ ਕਲਿਕ ਬਿਊਰੋ:ਅੱਜ ਸੀਨੀਅਰ ਕਾਂਗਰਸੀ ਨੇਤਾ ਆਨੰਦ ਸ਼ਰਮਾ ਨੇ ਕਪਿਲ ਸਿੱਬਲ ਦੇ ਘਰ ਦੇ ਬਾਹਰ ਕਾਂਗਰਸ ਪਾਰਟੀ ਵਰਕਰਾਂ ਦੇ ਵਿਰੋਧ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਲਗਾਤਾਰ ਕਈ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਮੈਂ ਇਸ ਘਟਨਾ ਦੀ ਖ਼ਬਰ ਤੋਂ ਦੁਖੀ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਲਿਖਿਆ ਕਿ ਕਪਿਲ ਸਿੱਬਲ ਦੇ ਘਰ 'ਤੇ ਹਮਲੇ ਅਤੇ ਗੁੰਡਾਗਰਦੀ ਦੀ ਖ਼ਬਰ ਸੁਣ ਕੇ ਹੈਰਾਨ ਅਤੇ ਨਿਰਾਸ਼ ਹਾਂ।ਅਜਿਹੀ ਕਾਰਵਾਈ ਪਾਰਟੀ ਨੂੰ ਬਦਨਾਮ ਕਰਦੀ ਹੈ ਅਤੇ ਇਸਦੀ ਸਖਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ।(advt53)
ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾਂ ਪ੍ਰਗਟਾਵੇ ਦੀ ਆਜ਼ਾਦੀ ਦੇ ਪੱਖ ਵਿੱਚ ਰਹੀ ਹੈ। ਵਿਚਾਰ ਅਤੇ ਧਾਰਨਾ ਦੇ ਅੰਤਰ ਲੋਕਤੰਤਰ ਦਾ ਅਨਿੱਖੜਵਾਂ ਅੰਗ ਹਨ ਪਰ ਅਸਹਿਣਸ਼ੀਲਤਾ ਅਤੇ ਹਿੰਸਾ ਕਾਂਗਰਸ ਦੀਆਂ ਕਦਰਾਂ -ਕੀਮਤਾਂ ਅਤੇ ਸੱਭਿਆਚਾਰ ਤੋਂ ਬਿਲਕੁਲ ਵੱਖਰੇ ਹਨ।ਉਨ੍ਹਾਂ ਅੱਗੇ ਲਿਖਿਆ ਕਿ ਇਸ ਘਟਨਾ ਲਈ ਜ਼ਿੰਮੇਵਾਰਾਂ ਦੀ ਪਛਾਣ ਹੋਣੀ ਚਾਹੀਦੀ ਹੈ।ਉਨ੍ਹਾਂ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨੋਟਿਸ ਲੈਣ ਅਤੇ ਸਖਤ ਕਾਰਵਾਈ ਕਰਨ।
ਦੱਸਣਯੋਗ ਹੈ ਕਿ ਕਾਂਗਰਸ ਨੇਤਾ ਕਪਿਲ ਸਿੱਬਲ ਵੱਲੋਂ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਉਣ ਤੋਂ ਬਾਅਦ, ਕੱਲ੍ਹ ਬੁੱਧਵਾਰ ਨੂੰ ਪਾਰਟੀ ਦੇ ਕਈ ਵਰਕਰਾਂ ਨੇ ਸਿੱਬਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇੰਨਾ ਹੀ ਨਹੀਂ, ਪ੍ਰਦਰਸ਼ਨਕਾਰੀ ਕਾਰਕੁਨਾਂ ਨੇ ਸਿੱਬਲ ਦੇ ਘਰ 'ਤੇ ਟਮਾਟਰ ਵੀ ਸੁੱਟੇ ਅਤੇ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਾਇਆ।
(advt54)