ਨਵੀਂ ਦਿੱਲੀ/6ਅਕਤੂਬਰ/ਦੇਸ਼ ਕਲਿਕ ਬਿਊਰੋ:
ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਸਰਕਾਰ ਨੂੰ ਨਿਰਧਾਰਤ ਸਮੇਂ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਉਸਦੇ ਪੁੱਤਰ ਦੀ ਗ੍ਰਿਫਤਾਰੀ, ਸ਼ਹੀਦ ਕਿਸਾਨਾਂ ਦੇ ਭੋਗ ਤੋਂ ਪਹਿਲਾਂ ਸੇਵਾਮੁਕਤ ਜੱਜਾਂ ਦੀ ਕਮੇਟੀ ਦੁਆਰਾ ਨਿਰਪੱਖ ਜਾਂਚ ਸਮੇਤ ਸਾਰੀਆਂ ਮੰਗਾਂ ਪੂਰੀਆਂ ਕਰੇ ਨਹੀਂ ਤਾਂ ਸੰਯੁਕਤ ਮੋਰਚਾ ਬਹੁਤ ਸਖਤ ਫੈਸਲਾ ਲਵੇਗਾ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਅਤੇ ਲਖੀਮਪੁਰ ਖੇੜੀ ਘਟਨਾ ਦੇ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਟਿਕੈਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਇੱਕ ਹਫਤੇ ਦੇ ਅੰਦਰ ਕਿਸਾਨਾਂ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ ਤਾਂ ਦੇਸ਼ ਵਿਆਪੀ ਅੰਦੋਲਨ ਚਲਾਇਆ ਜਾਵੇਗਾ।(advt54)