ਨਵੀਂ ਦਿੱਲੀ/6ਅਕਤੂਬਰ/ਦੇਸ਼ ਕਲਿਕ ਬਿਊਰੋ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬੁੱਧਵਾਰ ਨੂੰ ਅਚਾਨਕ ਦਿੱਲੀ ਪਹੁੰਚ ਗਏ ਹਨ। ਉਹ ਚੰਡੀਗੜ੍ਹ ਤੋਂ ਸਿੱਧਾ ਆਪਣੀ ਪਤਨੀ ਐਮਪੀ ਪ੍ਰਨੀਤ ਕੌਰ ਦੇ ਘਰ ਪਹੁੰਚੇ। ਇਸ ਵੇਲੇ ਅਮਰਿੰਦਰ ਉੱਥੇ ਹੀ ਠਹਿਰੇ ਹੋਏ ਹਨ। ਜੇਕਰ ਸੂਤਰਾਂ ਦੀ ਮੰਨੀਏ ਤਾਂ ਅਮਰਿੰਦਰ ਵੱਲੋਂ ਕੇਂਦਰੀ ਮੰਤਰੀਆਂ ਨੂੰ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ, ਕੈਪਟਨ ਧੜੇ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ। ਪਿਛਲੀ ਵਾਰ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਬਾਰੇ ਚਰਚਾ ਹੋਈ ਸੀ, ਪਰ ਅਜਿਹਾ ਨਹੀਂ ਹੋਇਆ। ਅਮਰਿੰਦਰ ਨੇ ਕਾਂਗਰਸ ਛੱਡਣ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਕੈਪਟਨ ਦੇ ਦਿੱਲੀ ਦੌਰੇ ਨੂੰ ਲੈ ਕੇ ਸਿਆਸੀ ਸੰਭਾਵਨਾਵਾਂ ਦਾ ਬਾਜ਼ਾਰ ਗਰਮ ਹੈ।(advt53)