ਨਵੀਂ ਦਿੱਲੀ:7 ਅਕਤੂਬਰ, ਦੇਸ਼ ਕਲਿੱਕ ਬਿਓਰੋ
ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਇਹ ਕਦਮ ਯੂਪੀ ਦੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਵਰੁਣ ਗਾਂਧੀ ਦੇ ਲਗਾਤਾਰ ਟਵੀਟ ਤੋਂ ਬਾਅਦ ਚੁੱਕਿਆ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਜਪਾ ਸੰਸਦ ਮੈਂਬਰ ਨੇ ਲਖੀਮਪੁਰ ਘਟਨਾ ਬਾਰੇ ਵਾਰ -ਵਾਰ ਟਵੀਟ ਕੀਤੇ ਸਨ ਅਤੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।(advt52)