ਸਮਾਣਾ ਨੇ ਪਿੰਡ ਤੰਗੌਰੀ ਵਿਖੇ ਟੂਰਨਾਮੈਂਟ ਦੌਰਾਨ ਕੀਤੀ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ
ਮੋਹਾਲੀ:- 8 ਅਕਤੂਬਰ, ਦੇਸ਼ ਕਲਿੱਕ ਬਿਓਰੋ
ਆਜ਼ਾਦ ਗਰੁੱਪ ਦੇ ਕੌਂਸਲਰ ਅਤੇ ਯੂਥ ਨੇਤਾ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਅੱਜ ਸਮੇਂ ਵਿੱਚ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡ ਜਗਤ ਵੱਲ ਲੈ ਕੇ ਆਉਣਾ ਬੇਹੱਦ ਜ਼ਰੂਰੀ ਹੈ ।ਕਿਉਂਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਨਸ਼ਿਆਂ ਤੋਂ ਦੂਰ ਕਰਨ ਵਿਚ ਮਦਦਗਾਰ ਹੁੰਦੀਆਂ ਹਨ ਪਿੰਡ ਤੰਗੋਰੀ ਵਿਖੇ ਨੌਜਵਾਨ ਸਭਾ ਤੰਗੋਰੀ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਮੌਕੇ ਸੰਬੋਧਨ ਕਰਦਿਆਂ ਸ. ਸਰਬਜੀਤ ਸਿੰਘ ਨੇ ਕਿਹਾ ਕਿ ਹਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਪਹਿਲ ਦੇ ਆਧਾਰ ਤੇ ਨੌਜਵਾਨਾਂ ਬਾਰੇ ਸੋਚੇ ਤਾਂ ਜੋ ਉਨ੍ਹਾਂ ਦਾ ਭਵਿੱਖ ਵੀ ਬਿਹਤਰ ਬਣ ਸਕੇ ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣ ਤਾਂ ਜੋ ਮਾਨਸਿਕ ਵਿਕਾਸ ਦੇ ਨਾਂ ਨਾਲ ਉਨ੍ਹਾਂ ਦਾ ਸਰੀਰਕ ਵਿਕਾਸ ਵੀ ਹੋ ਸਕੇ ਅਤੇ ਅਜਿਹਾ ਕਰਨ ਨਾਲ ਨੌਜਵਾਨ ਖੇਡ ਜਗਤ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਵੀ ਰੌਸ਼ਨ ਕਰ ਸਕਣਗੇ ।
ਇਸ ਮੌਕੇ ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ,ਸਤਿੰਦਰ ਸਿੰਘ ਪ੍ਰਿੰਸ, ਰਵੀ ,ਗੁਰਜੰਟ ਸਿੰਘ ਲਾਲੀ ,ਰਾਜਬੀਰ ਸਿੰਘ, ਸਨੀ, ਜੱਗੀ, ਦੀਪੂ ,ਗਗਨ ,ਨਿਸ਼ਾਨ, ਨੇਤਰ ਸਿੰਘ ,ਬਲਵੀਰ (ਕਾਕਾ) ਅਮਰੀਕ ਸਿੰਘ, ਸੁੱਖਾ ਅਤੇ ਨੋਨਾ ਬਾਈ ਮੌਜੂਦ ਸਨ ।