ਚੰਡੀਗੜ੍ਹ:8ਅਕਤੂਬਰ,ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ਨੇ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ। ਕਾਂਗਰਸ ਪਾਰਟੀ ਵੱਲੋਂ ਜਾਰੀ ਸੂਚੀ ਵਿੱਚ ਹੁਣੇ ਜਿਹੇ ਹੀ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਕਨ੍ਹਈਆ ਕੁਮਾਰ,ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ,ਰਾਜ ਬੱਬਰ,ਆਨੰਦ ਸ਼ਰਮਾ ,ਸਚਿਨ ਪਾਇਲਟ ਅਤੇ ਪੰਜਾਬ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਿਲ ਹਨ।(MOREPIC1) (advt53)