Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਹਿਮਾਚਲ

More News

ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਵਿਰੋਧ ਆਵਾਜ਼ ਬੁਲੰਦ ਕੀਤੀ

Updated on Sunday, October 10, 2021 15:55 PM IST
ਉਪ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟਾਉਣ ਦਾ ਫੈਸਲਾ
 
ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਇਨਸਾਫ਼ੀ: ਰੰਧਾਵਾ
 
ਐਨ.ਡੀ.ਏ. ਸਰਕਾਰ ਦੇਸ਼ ਵਿੱਚ ਘੱਟ ਗਿਣਤੀਆਂ ਲਈ ਸੁਰੱਖਿਆ ਅਤੇ ਭਰੋਸੇ ਦਾ ਮਾਹੌਲ ਪੈਦਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ: ਰੰਧਾਵਾ
 
ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ
 
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ।
 
ਜ਼ਿਕਰਯੋਗ ਹੈ ਕਿ ਦੋ ਵਰ੍ਹੇ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ।
 
ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
 
ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ 'ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ।
 
ਸ. ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। ਪੂਰੇ ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ।
 
ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X