ਜਲੰਧਰ, 1 ਜੁਲਾਈ, ਦੇਸ਼ ਕਲਿੱਕ ਬਿਓਰੋ :
ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸਹਾਇਕ ਪੁਲਿਸ ਕਮਿਸ਼ਨਰ (ਏ.ਸੀ.ਪੀ.), ਜਲੰਧਰ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਭਗਤ ਬੁੱਢਾ ਮੱਲ ਪਾਰਕ, ਭਾਰਗੋ ਕੈਂਪ, ਜਲੰਧਰ ਵੈਸਟ ਵਿੱਚ ਫੈਲੇ ਨਸ਼ਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।