ਜਲੰਧਰ/ਚੰਡੀਗੜ੍ਹ, 29 ਜੂਨ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਨੇ ਜਲੰਧਰ ਵਿੱਚ ਵਿਸ਼ਾਲ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਕੇਜਰੀਵਾਲ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।