ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਹੀਟਵੇਵ ਅਲਰਟ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਭਲਕੇ 27 ਜੂਨ ਤੋਂ ਤਾਪਮਾਨ ਵਿੱਚ ਗਿਰਾਵਟ ਆਵੇਗੀ।