ਵਾਸਿੰਗਟਨ,26 ਅਗਸਤ, ਦੇਸ਼ ਕਲਿਕ ਬਿਊਰੋ:
ਅਮਰੀਕਾ ਵਿੱਚ ਭਾਰਤੀ ਮੂਲ ਦੀਆਂ ਚਾਰ ਔਰਤਾਂ ਨਾਲ ਨਸਲੀ ਵਿਤਕਰੇ ਦੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਟੈਕਸਾਸ ਸ਼ਹਿਰ ਦਾ ਹੈ ਜਿੱਥੇ ਚਾਰ ਭਾਰਤੀ-ਅਮਰੀਕੀ ਔਰਤਾਂ ਦੇ ਇੱਕ ਸਮੂਹ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।